ਤੁਸੀਂ ਇਸ ਵੈੱਬਸਾਈਟ ਦਾ ਸਿਰਫ਼-ਟੈਕਸਟ ਵਰਜ਼ਨ ਦੇਖ ਰਹੇ ਹੋ ਜੋ ਘੱਟ ਡਾਟਾ ਵਰਤਦਾ ਹੈ। ਸਾਰੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵੈੱਬਸਾਈਟ ਦਾ ਮੁੱਖ ਵਰਜ਼ਨ ਦੇਖੋ।
ਅਮਰੀਕਾ ਬਣਇਆ ਚੌਥੀ ਵਾਰ ਮਹਿਲਾ ਫੁੱਟਬਾਲ ਵਿਸ਼ਵ ਕੱਪ ਦਾ ਜੇਤੂ- 5 ਅਹਿਮ ਖ਼ਬਰਾਂ
ਅਮਰੀਕਾ ਨੇ ਮਹਿਲਾ ਫੁੱਟਬਾਲ ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਨੀਦਰਲੈਂਡਸ ਨੂੰ ਹਰਾ ਕੇ ਲਗਾਤਾਰ ਚੌਥੀ ਵਾਰ ਖਿਤਾਬ ਉੱਪਰ ਕਬਜ਼ਾ ਕਰ ਲਿਆ ਹੈ।
ਫਰਾਂਸ ਦੇ ਸ਼ਹਿਰ ਲਿਓਨ ਵਿੱਚ ਖੇਡੇ ਗਏ ਇਸ ਮੈਚ ਵਿੱਚ ਅਮਰੀਕਾ ਨੇ ਵਿਰੋਧੀ ਟੀਮ ਨੂੰ 2-0 ਨਾਲ ਹਰਾਇਆ।
ਇਸ ਤੋਂ ਪਹਿਲਾਂ ਅਮਰੀਕਾ ਸਾਲ 1991, 1999 ਅਤੇ 2015 ਵਿੱਚ ਮਹਿਲਾ ਫੁੱਟਬਾਲ ਵਿਸ਼ਵ ਕੱਪ ਜਿੱਤ ਚੁੱਕਿਆ ਹੈ।
'ਛੇ ਹਜ਼ਾਰ ਰੁਪਏ ਨਾਲ ਕਿਸਾਨ ਕੌਮਾਂਤਰੀ ਮੁਕਾਬਲਾ ਕਰੇ'
ਸਾਬਕਾ ਖੇਤੀਬਾੜੀ ਮੰਤਰੀ ਸੋਮਪਾਲ ਸ਼ਾਸਤਰੀ ਨੇ ਮੌਜੂਦਾ ਬਜਟ ਬਾਰੇ ਸਵਾਲ ਕਰਿਦਿਆਂ ਟਿੱਪਣੀ ਕੀਤੀ ਹੈ ਕਿ ਇਹ ਪਹਿਲਾ ਅਜਿਹਾ ਬਜਟ ਭਾਸ਼ਣ ਹੈ ਜਿਸ ਵਿੱਚੋਂ ਬਜਟ ਨਿਕਲ ਗਿਆ ਅਤੇ ਸਿਰਫ਼ ਭਾਸ਼ਣ ਹੀ ਭਾਸ਼ਣ ਰਹਿ ਗਿਆ। ਆਰਥਿਕ ਸੁਧਾਰਾਂ ਦੀ ਗੱਲ ਜ਼ਰੂਰ ਕੀਤੀ ਗਈ ਹੈ।
ਉਨ੍ਹਾਂ ਲਿਖਿਆ ਕਿ ਜੇਕਰ ਤੁਸੀਂ ਕਿਸਾਨ ਨੂੰ 6 ਹਜ਼ਾਰ ਰੁਪਏ ਦੇ ਵੀ ਦਿੱਤੇ ਤੇ ਜੇ ਉਸ ਨੇ ਦੋ ਸਾਲ ਬਾਅਦ ਆਪਣੇ ਟਰੈਕਟਰ ਦੀ ਮੁਰੰਮਤ ਕਰਵਾਉਣੀ ਹੋਵੇਗੀ ਤਾਂ ਉਸ ਨੂੰ ਕੀ ਮਿਲੇਗਾ? ਪੜ੍ਹੋ ਬਜਟ ਤੇ ਕਿਸਾਨੀ ਬਾਰੇ ਉਨ੍ਹਾਂ ਦਾ ਨਜ਼ਰੀਆ।
ਇਹ ਵੀ ਪੜ੍ਹੋ:
ਕਾਂਗਰਸ ਵਿੱਚ ਅਸਤੀਫਿਆਂ ਦੀ ਝੜੀ ਬਰਕਰਾਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਦੀ ਜਿੰਮੇਵਾਰੀ ਲੈਂਦਿਆਂ ਕਾਂਗਰਸ ਵਿੱਚ ਅਸਤੀਫਿਆਂ ਦੀ ਝੜੀ ਬਰਕਰਾਰ ਹੈ। ਰਾਹੁਲ ਗਾਂਧੀ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਜਿਯੋਤੀਰਾਦਿਤਿਆ ਸਿੰਧੀਆ ਨੇ ਪਾਰਟੀ ਦੇ ਜਰਲਨ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਸਾਹਮਣੇ ਆਇਆ ਹੈ।
ਇਹ ਜਾਣਕਾਰੀ ਉਨ੍ਹਾਂ ਨੇ ਇੱਕ ਟਵੀਟ ਰਾਹੀਂ ਦਿੱਤੀ ਅਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਵੱਖੋ-ਵੱਖ ਅਹੁਦਿਆਂ 'ਤੇ ਕੰਮ ਕਰਨ ਦਾ ਮੌਕਾ ਦਿੱਤਾ। ਖ਼ਬਰ ਏਜੰਸੀ ਏਐਨਆਈ ਨੂੰ ਉਨ੍ਹਾਂ ਨੇ ਦੱਸਿਆ ਕਿ ਉਹ ਆਪਣਾ ਅਸਤੀਫ਼ਾ ਦਸ ਦਿਨ ਪਹਿਲਾਂ ਹੀ ਰਾਹੁਲ ਗਾਂਧੀ ਨੂੰ ਭੇਜ ਚੁੱਕੇ ਸਨ।
ਇਸ ਤੋਂ ਪਹਿਲਾਂ ਪਾਰਟੀ ਦੀ ਮੁੰਬਈ ਇਕਾਈ ਦੇ ਪ੍ਰਧਾਨ ਮਿਲਿੰਦ ਦੇਵੜਾ ਨੇ ਵੀ ਇਹ ਕਹਿੰਦਿਆਂ ਅਸਤੀਫ਼ਾ ਦੇ ਦਿੱਤਾ ਸੀ ਕਿ ਉਹ ਪਾਰਟੀ ਨੂੰ ਸੰਗਠਿਤ ਕਰਨ ਲਈ ਕੌਮੀ ਪੱਧਰ ਤੇ ਭੂਮਿਕਾ ਨਿਭਾਉਣੀ ਚਾਹੁੰਦੇ ਹਨ।
ਜ਼ਿਕਰਯੋਗ ਹੈ ਰਿ ਰਾਹੁਲ ਗਾਂਧੀ ਨੇ ਆਪਣੇ ਚਾਰ ਸਫ਼ਿਆਂ ਦੇ ਅਸਤੀਫ਼ੇ ਵਿੱਚ ਕਿਹਾ ਸੀ ਕਿ ਸੰਘ ਤੇ ਭਾਜਪਾ ਨਾਲ ਲੜਾਈ ਵਿੱਚ ਉਹ ਇਕੱਲੇ ਖੜ੍ਹੇ ਸਨ।
ਈਰਾਨ ਵੱਲੋਂ ਯੂਰੇਨੀਅਮ ਉਤਪਾਦਨ ਵਧਾਉਣ ਦਾ ਐਲਾਨ
ਈਰਾਨ ਨੇ ਐਲਾਨ ਕੀਤਾ ਹੈ ਕਿ 2015 ਵਿੱਚ ਪਰਮਾਣੂ ਸਮਝੌਤੇ ਤਹਿਤ ਯੂਰੇਨੀਅਮ ਉਤਪਾਦਨ ਦੀ ਤੈਅ ਸੀਮਾ ਨੂੰ ਉਹ ਤੋੜੇਗਾ।
ਈਰਾਨ ਦੇ ਉਪ ਵਿਦੇਸ਼ ਮੰਤਰੀ ਅੱਬਾਸ ਅਰਾਗ਼ਚੀ ਨੇ ਕਿਹਾ ਹੈ ਕਿ ਈਰਾਨ ਹੁਣ ਵੀ ਚਾਹੁੰਦਾ ਹੈ ਕਿ ਪਰਮਾਣੂ ਸਮਝੌਤਾ ਬਣਿਆ ਰਹੇ ਪਰ ਯੂਰਪ ਦੇ ਦੇਸ ਆਪਣੀ ਵਚਨਬੱਧਤਾ ਤੋਂ ਪਿੱਛੇ ਨਹੀਂ ਹਟ ਰਹੇ।
ਅਮਰੀਕਾ ਜਿਸ ਨੇ 2018 ਵਿੱਚ ਇੱਕ ਪਾਸੜ ਫ਼ੈਸਲਾ ਲੈਂਦਿਆਂ ਇਹ ਪਰਮਾਣੂ ਸਮਝੌਤਾ ਤੋੜ ਦਿੱਤਾ ਸੀ। ਈਰਾਨ ਦੇ ਇਸ ਫੈਸਲੇ ਦਾ ਵਿਰੋਧ ਕਰਨ ਵਾਲੀ ਕੌਮਾਂਤਰੀ ਬਿਰਾਦਰੀ ਵਿੱਚ ਸ਼ਾਮਲ ਹੋ ਗਿਆ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਕਿਹਾ ਕਿ ਇਸ ਨਾਲ ਈਰਾਨ ਹੋਰ ਇਕੱਲਾ ਪੈ ਜਾਵੇਗਾ ਤੇ ਉਸ ਨੂੰ ਪਾਬੰਦੀਆਂ ਦਾ ਸਾਹਮਣਾ ਕਰਨਾ ਪਵੇਗਾ।
ਜੱਜ ਨੇ ਦਬਾਅ ਹੇਠ ਸ਼ਰੀਫ ਨੂੰ ਸਜ਼ਾ ਦਿੱਤੀ-ਮਰੀਅਮ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਸੁਣਾਈ ਗਈ ਸਜ਼ਾ 'ਤੇ ਇੱਕ ਵਾਰ ਫ਼ਿਰ ਸਿਆਸਤ ਭਖ ਗਈ ਹੈ। ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਨੇ ਜੱਜ ਉੱਤੇ ਦਬਾਅ 'ਚ ਸਜ਼ਾ ਦੇਣ ਦੇ ਇਲਜ਼ਾਮ ਲਗਾਏ ਹਨ।
ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (PMLN) ਦੀ ਆਗੂ ਮਰੀਅਮ ਨਵਾਜ਼ ਨੇ ਆਪਣੇ ਇਲਜ਼ਾਮਾਂ ਨੂੰ ਸਾਬਿਤ ਕਰਨ ਦੇ ਲਈ ਸ਼ਨੀਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਕਰਕੇ ਇੱਕ ਵੀਡੀਓ ਜਾਰੀ ਕੀਤੀ।
ਇਸ ਵੀਡੀਓ ਵਿੱਚ ਕਥਿਤ ਤੌਰ 'ਤੇ ਜੱਜ ਅਰਸ਼ਦ ਮਲਿਕ ਪੀਐੱਮਐੱਲਐੱਨ ਦੇ ਸਮਰਥਕ ਨਸੀਰ ਬੱਟ ਨੂੰ ਇਹ ਕਹਿੰਦੇ ਦਿਖ ਰਹੇ ਹਨ ਕਿ ਸ਼ਰੀਫ਼ ਖ਼ਿਲਾਫ਼ ਫ਼ੈਸਲਾ ਲਿਖਣ ਲਈ ਉਨ੍ਹਾਂ ਨੂੰ 'ਬਲੈਕਮੇਲ ਕੀਤਾ ਗਿਆ ਅਤੇ ਦਬਾਅ' ਪਾਇਆ ਗਿਆ।
ਇਹ ਵੀ ਪੜ੍ਹੋ:
ਇਹ ਵੀਡੀਓ ਵੀ ਵੇਖੋ: