ਕੋਰੋਨਾਵਾਇਰਸ: ਪੰਜਾਬ ਦੇ ਗੁਆਂਢੀ ਸੂਬੇ 'ਚ ਪਿੰਡ ਵਾਲਿਆਂ ਦੇ ਮੇਹਣਿਆਂ ਤੋਂ ਤੰਗ ਮੁਸਲਮਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ -5 ਅਹਿਮ ਖ਼ਬਰਾਂ

ਕੋਰੋਨਾਵਾਇਰਸ, ਦਿਲਸ਼ਾਦ
ਤਸਵੀਰ ਕੈਪਸ਼ਨ, 37 ਸਾਲਾ ਦਿਲਸ਼ਾਦ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਸੀ
ਪ੍ਰਕਾਸ਼ਿਤ

ਹਿਮਾਚਲ ਪ੍ਰਦੇਸ਼ ਵਿੱਚ ਊਨਾ ਦੇ ਪਿੰਡ ਬਾਂਗੜ ਵਿੱਚ ਐਤਵਾਰ ਨੂੰ ਬੇਭਰੋਸੀ ਅਤੇ ਸੋਗ ਦਾ ਮਾਹੌਲ ਬਣ ਗਿਆ।

37 ਸਾਲਾ ਮੁਹੰਮਦ ਦਿਲਸ਼ਾਦ ਨੇ ਆਪਣੇ ਘਰ ਵਿੱਚ ਖ਼ੁਦਕੁਸ਼ੀ ਕਰ ਲਈ ਕਿਉਂਕਿ ਪਿੰਡ ਵਾਲਿਆਂ ਦੇ ਮੇਹਣਿਆਂ ਅਤੇ ਸਮਾਜਕ ਵਿਤਕਰੇ ਦਾ ਸ਼ਿਕਾਰ ਹੋ ਰਿਹਾ ਸੀ।

ਹਿਮਾਚਲ ਦੇ ਡੀਜੀਪੀ ਐੱਸਆਰ ਮਰਦੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਦਿਲਸ਼ਾਦ ਕੋਰੋਨਾ ਟੈਸਟ ਵਿੱਚ ਨੈਗੇਟਿਵ ਸੀ ਪਰ ਉਸ ਨੂੰ ਸਮਾਜਕ ਵਿਤਕਰੇ ਦਾ ਸ਼ਿਕਾਰ ਹੋਣਾ ਪਿਆ।

ਦਿਲਸ਼ਾਦ ਦੇ ਭਰਾ ਗੁਲਸ਼ਨ ਮੁਹੰਮਦ ਮੁਤਾਬਕ ਦਿਲਸ਼ਾਦ ਪੂਰੀ ਤਰ੍ਹਾਂ ਬੇਕਸੂਰ ਸੀ। ਉਹ ਪਿੰਡਵਾਲਿਆਂ ਦੇ ਤਾਨਿਆਂ ਤੋਂ ਕਾਫੀ ਪਰੇਸ਼ਾਨ ਸੀ।

ਪਿੰਡ ਵਾਲੇ ਉਸ 'ਤੇ ਕੋਰੋਨਾ ਦਾ ਸ਼ੱਕ ਕਰ ਰਹੇ ਸਨ। ਉਸ ਦੀ ਗ਼ਲਤੀ ਸਿਰਫ਼ ਇੰਨੀ ਸੀ ਕਿ ਦਿਲਸ਼ਾਦ ਅਜਿਹੇ ਸ਼ਖ਼ਸ ਸੰਪਰਕ ਵਿੱਚ ਆ ਗਿਆ ਸੀ ਜੋ ਤਬਲੀਗ਼ੀ ਜਮਾਤ ਤੋਂ ਪਰਤਿਆਂ ਸੀ ਅਤੇ ਪਿੰਡ ਦੀ ਮਸਜਿਦ 'ਚ ਠਹਿਰਿਆ ਸੀ।

bbc
bbc

ਕੋਰੋਨਾਵਾਇਰਸ: ਪੰਜਾਬ 'ਚ ਕਰਫਿਊ ਦੌਰਾਨ ਫੀਸ ਮੰਗਣ ਵਾਲੇ ਸਕੂਲਾਂ ਨੂੰ ਨੋਟਿਸ

ਕੋਰੋਨਾਵਾਇਰਸ ਕਰਕੇ ਲੱਗੇ ਕਰਫਿਊ ਦੌਰਾਨ ਮਾਪਿਆਂ ਕੋਲੋਂ ਫੀਸ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ ਨੂੰ ਪੰਜਾਬ ਸਰਕਾਰ ਨੇ ਨੋਟਿਸ ਭੇਜ ਕੇ 7 ਦਿਨਾਂ ਵਿੱਚ ਜਵਾਬ ਤਲਬ ਕੀਤਾ ਹੈ।

ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਇਹ ਨੋਟਿਸ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 6 ਸਕੂਲਾਂ ਨੂੰ ਸੂਬੇ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਭੇਜਿਆ ਗਿਆ ਹੈ।

ਸਕੂਲ
ਤਸਵੀਰ ਕੈਪਸ਼ਨ, ਲੌਕਡਾਊਨ ਦੌਰਾਨ ਫੀਸ ਮੰਗਣ ਉੱਤੇ ਪੰਜਾਬ ਦੇ 6 ਸਕੂਲਾਂ ਨੂੰ ਨੋਟਿਸ (ਸੰਕੇਤਕ ਤਸਵੀਰ)

ਖ਼ਬਰ ਮੁਤਾਬਕ ਸਿੰਗਲਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਪੂਰੀ ਦੁਨੀਆਂ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਹੈ ਅਤੇ ਇਸ ਕਰਕੇ ਸਕੂਲਾਂ ਨੂੰ ਦਾਖ਼ਲਿਆਂ ਅਤੇ ਫੀਸਾਂ ਲੈਣ ਤੋਂ ਮਨਾਹੀ ਦੇ ਹੁਕਮ ਜਾਰੀ ਹਨ।

ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਸਕੂਲ ਤਸੱਲੀਬਖ਼ਸ਼ ਜਵਾਬ ਦੇਣ ਵਿੱਚ ਅਸਮਰਥ ਰਹਿੰਦੇ ਹਨ ਤਾਂ ਮਾਨਤਾ ਜਾਂ ਐੱਨਓਸੀ ਸਰਟੀਫਿਕੇਟ ਰੱਦ ਕਰ ਦਿੱਤਾ ਜਾਵੇਗਾ।

ਕੋਰੋਨਾਵਾਇਰਸ
ਕੋਰੋਨਾਵਾਇਰਸ

ਕੋਰੋਨਾਵਾਇਰਸ: ਯੂਕੇ ਦੇ ਪੀਐੱਮ ਹਸਪਤਾਲ 'ਚ ਭਰਤੀ, ਮਹਾਰਾਣੀ ਨੇ ਕੀਤਾ ਦੇਸ ਨੂੰ ਸੰਬੋਧਨ

ਪੂਰੀ ਦੁਨੀਆਂ ਵਿੱਚ ਕੋਰੋਨਾਵਾਇਰਸ ਕਰਕੇ ਕੇਸਾਂ ਦੀ ਗਿਣਤੀ ਸਾਢੇ 12 ਲੱਖ ਤੋਂ ਉੱਤੇ ਹੋ ਗਈ ਅਤੇ ਇਸ ਨਾਲ ਮਰਨ ਵਾਲਿਆਂ ਦਾ ਅੰਕੜਾ 69 ਹਜ਼ਾਰ ਨੂੰ ਪਾਰ ਕਰ ਗਿਆ ਹੈ।

ਭਾਰਤ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਮੁਤਾਬਕ ਦੇਸ ਵਿੱਚ ਹੁਣ ਤੱਤ 3577 ਮਾਮਲੇ ਹੋ ਗਏ ਹਨ । ਜਦ ਕਿ ਮੌਤ ਦਾ ਅੰਕੜਾ 83 ਤੱਕ ਪਹੁੰਚ ਗਿਆ ਹੈ। ਐਤਵਾਰ ਨੂੰ 505 ਨਵੇਂ ਮਾਮਲੇ ਸਾਹਮਣੇ ਆਏ ਹਨ।

ਬੋਰਿਸ ਜੌਨਸਨ
ਤਸਵੀਰ ਕੈਪਸ਼ਨ, ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਸ ਜੌਨਸਨ ਹਸਪਤਾਲ ਵਿੱਚ ਭਰਤੀ

ਉਧਰ ਬਰਤਾਨੀਆਂ ਵਿੱਚ ਐਤਵਾਰ ਨੂੰ 321 ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੁਣ ਤੱਕ 4934 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਮਰੀਜ਼ਾਂ ਦੀ ਗਿਣਤੀ 48 ਹਜ਼ਾਰ ਨੂੰ ਪਾਰ ਕਰ ਗਈ ਹੈ।

ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਕੁਝ ਟੈਸਟਾਂ ਲਈ ਹਸਪਤਾਲ ਭਰਤੀ ਹੋਣਾ ਪਿਆ। 10 ਦਿਨ ਪਹਿਲਾਂ ਬੋਰਿਸ ਨੂੰ ਕੋਰੋਨਾਵਾਇਰਸ ਨਾਲ ਪੀੜਤ ਹੋਣ ਦਾ ਪਤਾ ਲੱਗਾ ਸੀ।

ਦੇਸ ਦੀ ਮਹਾਰਾਣੀ ਐਲੀਜ਼ਾਬੇਥ ਨੇ ਦੇਸ ਨੂੰ ਸੰਬਧਨ ਕੀਤਾ ਅਤੇ ਦੇਸ ਦੇ ਸਿਹਤ ਕਰਮੀਆਂ ਦਾ ਧੰਨਵਾਦ ਕਰਦਿਆਂ ਆਸ ਜਤਾਈ ਕਿ ਕੋਰੋਨਾਵਾਇਰਸ ਦਾ ਸੰਕਟ ਜਲਦੀ ਠੀਕ ਹੋ ਜਾਵੇਗਾ।

ਅਮਰੀਕਾ ਵਿੱਚ ਸਾਢੇ ਤਿੰਨ ਲੱਖ ਦੇ ਕਰੀਬ ਮਰੀਜ਼ ਸਾਹਮਣੇ ਆ ਚੁੱਕੇ ਹਨ ਅਤੇ ਮੌਤਾਂ ਦਾ ਅੰਕੜਾ ਸਾਢੇ ਨੌ ਹਜ਼ਾਰ ਤੋਂ ਪਾਰ ਹੋ ਗਿਆ ਹੈ।

ਕੋਰੋਨਾਵਾਇਰਸ
ਕੋਰੋਨਾਵਾਇਰਸ

ਕੋਰੋਨਾਵਾਇਰਸ: ਮੋਦੀ ਦੇ ਦੀਵੇ-ਮੋਮਬੱਤੀਆਂ ਬਾਲਣ ਦੀ ਅਪੀਲ ਦਾ ਕੁਝ ਅਜਿਹਾ ਦਿਖਿਆ ਅਸਰ

ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5 ਅਪ੍ਰੈਲ ਨੂੰ ਰਾਤ 9 ਵਜੇ 9 ਮਿੰਟ ਲਈ ਆਮ ਲੋਕਾਂ ਨੂੰ ਲਾਈਟਾਂ ਬੰਦ ਕਰਕੇ ਮੋਮਬੱਤੀਆਂ, ਦੀਵੇਂ ਜਾਂ ਮੋਬਾਈਲ ਦੀ ਟਾਰਚ ਜਗਾਉਣ ਦੀ ਅਪੀਲ ਕੀਤੀ ਸੀ।

ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀ ਮੰਡਲ ਦੇ ਕਰੀਬ ਸਾਰੇ ਮੰਤਰੀਆਂ ਸਣੇ ਦੇਸ ਦੇ ਵੱਖ-ਵੱਖ ਹਿੱਸਿਆਂ ਵਿੱਚ ਲੱਖਾਂ ਲੋਕਾਂ ਨੇ ਦੀਵੇ ਬਾਲ ਕੇ ਕੋਰੋਨਾ ਵਾਇਰਸ ਖ਼ਿਲਾਫ਼ ਇੱਕਜੁਟਤਾ ਦਿਖਾਈ।

ਨਰਿੰਦਰ ਮੋਦੀ
ਤਸਵੀਰ ਕੈਪਸ਼ਨ, ਮੋਦੀ ਦੀ ਇਸ ਅਪੀਲ ਦਾ ਅਸਰ ਸੋਸ਼ਲ ਮੀਡੀਆ 'ਤੇ ਵੀ ਕਾਫੀ ਦਿਖਿਆ

ਮੋਦੀ ਦੀ ਇਸ ਅਪੀਲ ਦਾ ਅਸਰ ਸੋਸ਼ਲ ਮੀਡੀਆ 'ਤੇ ਵੀ ਕਾਫੀ ਦਿਖਿਆ। ਟਵਿੱਟਰ ਦੇ ਭਾਰਤੀ ਟਰੈਂਡਸ ਦੇ ਪਹਿਲੇ 10 ਟਰੈਂਡਸ ਇਸ ਨਾਲ ਜੁੜੇ ਰਹੇ।

9ਵਜੇ9ਮਿੰਟ ਤੋਂ ਇਲਾਵਾ ਦਿਵਾਲੀ, ਗੋ ਕੋਰੋਨਾ ਗੋ, ਅੰਧੇਰੀ ਨਗਰੀ ਚੋਪਟ ਰਾਜਾ, ਭਾਰਤ ਮਾਤਾ, ਦੀਵਾ, ਕਰੈਕਰਸ, ਪਾਵਰ ਗ੍ਰਿਡ ਵਰਗੇ ਹੈਸ਼ਟੈਗ ਵੀ ਟਰੈਂਡ ਵਿੱਚ ਨਜ਼ਰ ਆਏ।

ਕੋਰੋਨਾਵਾਇਰਸ: ਕੌਣ ਲਵੇਗਾ ਤਖ਼ਤ ਹਜ਼ੂਰ ਸਾਹਿਬ ਵਿਖੇ ਫਸੇ ਸੈਂਕੜੇ ਸ਼ਰਧਾਲੂਆਂ ਦੀ ਸਾਰ

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕਾਂ ਨਾਲ ਵੀ ਗੱਲ ਕੀਤੀ। ਗੁਰਦੁਆਰਾ ਸਾਹਿਬ ਦੇ ਡਿਪਟੀ ਸੁਪਰਡੈਂਟ ਥਾਨ ਸਿੰਘ ਨੇ ਦੱਸਿਆ ਕਿ ਕਰੀਬ ਦੋ ਹਜ਼ਾਰ ਸ਼ਰਧਾਲੂ ਇਸ ਸਮੇਂ ਇੱਥੇ ਹਨ ਅਤੇ ਇਹਨਾਂ ਦਾ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ।

ਲੌਕਡਾਊਨ ਕਰਕੇ ਕਈ ਸ਼ਰਧਾਲੂ ਹਜ਼ੂਰ ਸਾਹਿਬ ਵਿਖੇ ਫਸੇ ਹੋਏ ਹਨ
ਤਸਵੀਰ ਕੈਪਸ਼ਨ, ਲੌਕਡਾਊਨ ਕਰਕੇ ਕਈ ਸ਼ਰਧਾਲੂ ਹਜ਼ੂਰ ਸਾਹਿਬ ਵਿਖੇ ਫਸੇ ਹੋਏ ਹਨ (ਸੰਕੇਤਕ ਤਸਵੀਰ)

ਉੱਥੇ ਫਸੇ ਹੋਏ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਇੱਥੇ ਤਾਂ ਕੋਈ ਚਿੰਤਾ ਨਹੀਂ ਪਰ ਚਿੰਤਾ ਘਰ ਦੀ ਸਤਾ ਰਹੀ ਹੈ। ਕਈਆਂ ਦੇ ਬੱਚੇ ਪਿੱਛੇ ਪੰਜਾਬ ਵਿੱਚ ਹਨ, ਕਿਸੇ ਦੀਆਂ ਛੁੱਟੀਆਂ ਖ਼ਤਮ ਹੋ ਗਈਆਂ ਹਨ ਤੇ ਕਈਆਂ ਕੋਲ ਤਾਂ ਹੁਣ ਪੈਸੇ ਵੀ ਮੁੱਕ ਗਏ ਗਨ।

ਨਾਂਦੇੜ ਤੋਂ ਲੋਕ ਸਭਾ ਮੈਂਬਰ ਪ੍ਰਤਾਪ ਰਾਓ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ-ਆਪਣੇ ਤਰੀਕੇ ਇਨ੍ਹਾਂ ਸ਼ਰਧਾਲੂਆਂ ਨੂੰ ਉੱਥੋਂ ਕੱਢਣ ਲਈ ਅਪੀਲਾਂ ਕਰ ਚੁੱਕੇ ਹਨ। ਕੀ ਕਹਿਣਾ ਹੈ ਉੱਥੇ ਫਸੇ ਲੋਕਾਂ ਦਾ, ਇੱਥੇ ਕਲਿੱਕ ਕਰ ਪੜ੍ਹੋ।

ਕੋਰੋਨਾਵਾਇਰਸ
ਕੋਰੋਨਾਵਾਇਰਸ
ਕੋਰੋਨਾਵਾਇਰਸ ਹੈਲਪਲਾਈਨ
ਕੋਰੋਨਾਵਾਇਰਸ
Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)