ਤੁਸੀਂ ਇਸ ਵੈੱਬਸਾਈਟ ਦਾ ਸਿਰਫ਼-ਟੈਕਸਟ ਵਰਜ਼ਨ ਦੇਖ ਰਹੇ ਹੋ ਜੋ ਘੱਟ ਡਾਟਾ ਵਰਤਦਾ ਹੈ। ਸਾਰੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵੈੱਬਸਾਈਟ ਦਾ ਮੁੱਖ ਵਰਜ਼ਨ ਦੇਖੋ।
ਲੋਕਸਭਾ 'ਚ ਅਕਾਲੀ ਦਲ ਤੇ ਭਾਜਪਾ ਦਰਮਿਆਨ ਕਿਹੜੇ ਮੁੱਦਿਆਂ 'ਤੇ ਬਣੀ ਅਸਹਿਮਤੀ - 5 ਅਹਿਮ ਖ਼ਬਰਾਂ
ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਆਰਡੀਨੈਂਸਾਂ ਬਾਰੇ ਸੰਸਦ ਵਿੱਚ ਆਪਣੀ ਭਾਈਵਾਲ ਭਾਜਪਾ ਤੋਂ ਵੱਖਰਾ ਸੁਰ ਅਖ਼ਤਿਆਰ ਕਰ ਲਿਆ ਹੈ।
ਭਾਈਵਾਲ ਪਾਰਟੀ ਭਾਜਪਾ ਨਾਲ ਅਸਹਿਮਤੀ ਜਤਾਉਂਦਿਆਂ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸਾਂਸਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਰਡੀਨੈਂਸ ਲਿਆਉਣ ਤੋਂ ਪਹਿਲਾਂ 'ਸਾਡੇ ਤੋਂ ਨਹੀਂ ਪੁੱਛਿਆ'।
ਲੋਕ ਸਭਾ ਵਿੱਚ ਮੌਨਸੂਨ ਸੈਸ਼ਨ ਦੇ ਦੂਜੇ ਦਿਨ ਜ਼ਰੂਰੀ ਵਸਤਾਂ ਸੋਧ ਐਕਟ ਪਾਸ ਕਰ ਦਿੱਤਾ ਗਿਆ ਹੈ। ਜਦੋਂ ਪੰਜਾਬ ਅਤੇ ਹਰਿਆਣਾ ਵਿੱਚ ਖੇਤੀ ਆਰਡੀਨੈਂਸਾਂ ਦਾ ਤਿੱਖਾ ਵਿਰੋਧ ਹੋ ਰਿਹਾ ਉਸ ਵੇਲੇ ਸੰਸਦ ਵਿੱਚ ਸੁਖਬੀਰ ਬਾਦਲ ਆਪਣਾ ਪੱਖ ਰੱਖਦੇ ਨਜ਼ਰ ਆਏ।
ਇਹ ਵੀ ਪੜ੍ਹੋ
ਨਾਲ ਹੀ ਸੁਖਬੀਰ ਬਾਦਲ ਨੇ ਜੰਮੂ-ਕਸ਼ਮੀਰ ਦੇ ਅਧਿਕਾਰਤ ਭਾਸ਼ਾਵਾਂ ਬਿੱਲ, 2020 'ਚ ਪੰਜਾਬੀ ਨੂੰ ਸ਼ਾਮਲ ਨਾ ਕਰਾਉਣ ਨੂੰ ਲੈ ਕੇ ਵੀ ਆਪਣਾ ਵਿਰੋਧ ਦਰਜ ਕੀਤਾ।
ਸੰਸਦ ਵਿੱਚ ਸੁਖਬੀਰ ਬਾਦਲ ਨੇ ਕੀ ਕਿਹਾ, ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਖੇਤੀ ਆਰਡੀਨੈਂਸ 'ਤੇ ਸੰਸਦ 'ਚ ਬੋਲੇ ਮਾਨ 'ਹੁਣ ਕਿਸਾਨ ਰਹਿ ਗਏ ਉਹ ਵੀ ਵੇਚ ਦਿਓ...'
ਸਾਂਸਦ ਭਗਵੰਤ ਮਾਨ ਨੇ ਖੇਤੀ ਆਰਡੀਨੈਂਸ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਸੁਖਬੀਰ ਬਾਦਲ ਇਸਦੀ ਹਮਾਇਤ ਕਰਦੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਹ ਬਿੱਲ ਕਾਲਾਬਜ਼ਾਰੀ ਕਰਨ ਵਾਲਿਆਂ ਲਈ ਲਾਇਸੈਂਸ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਹੱਕ ਲਈ ਹਮੇਸ਼ਾ ਖੜੀ ਹੈ।
ਭਗਵੰਤ ਮਾਨ ਨੇ ਸੰਸਦ 'ਚ ਹੋਰ ਕੀ ਕਿਹਾ, ਸੁਨਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਲੋਕ ਸਭਾ 'ਚ ਪਾਸ ਹੋਏ ਖੇਤੀ ਆਰਡੀਨੈਂਸ ਖਿਲਾਫ਼ ਕੈਪਟਨ ਸਰਕਾਰ ਜਾਏਗੀ ਅਦਾਲਤ
ਖੇਤੀ ਆਰਡੀਨੈਂਸਾ ਦੇ ਖਿਲਾਫ਼ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਸੜਕਾਂ 'ਤੇ ਹਨ, ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੇਂਦਰੀ ਮੰਤਰੀ ਰਾਓਸਾਹੇਬ ਪਾਟਿਲ ਦਾਨਵੇ ਖੇਤੀ ਆਰਡੀਨੈਂਸਾਂ ਬਾਰੇ ਗੁੰਮਰਾਹਕੁਨ ਬਿਆਨ ਦੇਣ ਲਈ ਬਿਨਾਂ ਸ਼ਰਤ ਮਾਫ਼ੀ ਮੰਗਣ।
ਸੋਮਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਕੇਂਦਰੀ ਰਾਜ ਮੰਤਰੀ ਦਾਨਵੇ ਨੇ ਇਹ ਦਾਅਵਾ ਕੀਤਾ ਸੀ ਕਿ ਆਰਡੀਨੈਂਸਾਂ ਦੀ ਰੂਪਰੇਖਾ ਬਣਾਉਣ ਲਈ ਜੋ ਹਾਈ ਪਾਵਰ ਕਮੇਟੀ ਬਣਾਈ ਗਈ ਸੀ, ਉਸ ਵਿੱਚ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਿਲ ਸਨ।
ਲੋਕ ਸਭਾ ਵਿੱਚ ਮੌਨਸੂਨ ਸੈਸ਼ਨ ਦੇ ਦੂਜੇ ਦਿਨ ਮੰਗਲਵਾਰ ਨੂੰ ਜ਼ਰੂਰੀ ਵਸਤਾਂ ਸੋਧ ਐਕਟ ਪਾਸ ਕਰ ਦਿੱਤਾ ਗਿਆ ਹੈ। ਕੈਪਟਨ ਸਰਕਾਰ ਇਸ ਐਕਟ ਦੇ ਖਿਲਾਫ਼ ਅਦਾਲਤ ਜਾਣ ਦੀ ਤਿਆਰੀ ਵਿੱਚ ਹੈ।
ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਗੁਆਚੇ ਹੋਏ ਸਰੂਪਾਂ ਦਾ ਮਾਮਲਾ: ਐਸਜੀਪੀਸੀ ਦਫ਼ਤਰ ਬਾਹਰ ਹੋਈ ਝੜਪ
ਤੇਜਾ ਸਿੰਘ ਸਮੁੰਦਰੀ ਹਾਲ ਸਥਿਤ ਐਸਜੀਪੀਸੀ ਦਫ਼ਤਰ ਦੇ ਬਾਹਰ ਅੱਜ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਕਥਿਤ ਤੌਰ 'ਤੇ ਗਾਇਬ ਹੋਣ ਦੇ ਮਾਮਲੇ ਨੂੰ ਲੈ ਕੇ ਝੜਪ ਹੋ ਗਈ।
ਪਹਿਲਾਂ ਤਾਂ ਐਸਜੀਪੀਸੀ ਦੀ ਟਾਸਕ ਫੋਰਸ ਨੇ ਭੀੜ ਨੂੰ ਖਿੰਡਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ, ਪਰ ਬਾਅਦ ਵਿੱਚ ਮੀਡੀਆ ਕਰਮੀਆਂ ਨਾਲ ਧੱਕਾ-ਮੁੱਕੀ ਹੋਣ ਦੇ ਇਲਜ਼ਾਮ ਵੀ ਲੱਗ ਰਹੇ ਹਨ।
ਗੁਰੂ ਰਾਮਦਾਸ ਸਰ੍ਹਾਂ ਦੇ ਬਾਹਰ ਐਸਜੀਪੀਸੀ ਟਾਸਕ ਫੋਰਸ ਵਲੋਂ ਬੈਰੀਕੇਡ ਲਗਾਏ ਗਏ ਸਨ।
ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਸੁਮੇਧ ਸੈਣੀ ਦੀ ਗ੍ਰਿਫ਼ਤਾਰੀ 'ਤੇ ਸੁਪਰੀਮ ਕੋਰਟ ਦਾ ਫੈਸਲਾ
ਸੁਮੇਧ ਸਿੰਘ ਸੈਣੀ ਦੀ ਮੁਲਤਾਨੀ ਮਾਮਲੇ 'ਚ ਸੁਪਰੀਮ ਕੋਰਟ ਦੇ ਅਗਲੇ ਹੁਕਮਾਂ ਤੱਕ ਨਹੀਂ ਹੋਵੇਗੀ ਗ੍ਰਿਫ਼ਤਾਰੀ।
ਬਲਵੰਤ ਸਿੰਘ ਮੁਲਤਾਨੀ ਦੇ ਕਤਲ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਵਿਸਥਾਰਤ ਰਿਪੋਰਟ ਮੰਗਦਿਆਂ ਕਿਹਾ ਕਿ ਅਦਾਲਤ ਦੇ ਅਗਲੇ ਹੁਕਮਾਂ ਤੱਕ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਨਹੀਂ ਹੋਵੇਗੀ।
ਨਾਲ ਹੀ ਅਦਾਲਤ ਨੇ ਕਿਹਾ ਕਿ ਪਟੀਸ਼ਨਕਰਤਾ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨਾ ਪਵੇਗਾ।
ਮੁਲਤਾਨੀ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਨੇ ਇਹ ਫੈਸਲਾ ਸੁਣਾਇਆ।
ਪੂਰਾ ਮਾਮਲਾ ਜਾਨਣ ਲਈ ਇਸ ਲਿੰਕ 'ਤੇ ਕਲਿੱਕ ਕਰੋ।