ਤੁਸੀਂ ਇਸ ਵੈੱਬਸਾਈਟ ਦਾ ਸਿਰਫ਼-ਟੈਕਸਟ ਵਰਜ਼ਨ ਦੇਖ ਰਹੇ ਹੋ ਜੋ ਘੱਟ ਡਾਟਾ ਵਰਤਦਾ ਹੈ। ਸਾਰੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵੈੱਬਸਾਈਟ ਦਾ ਮੁੱਖ ਵਰਜ਼ਨ ਦੇਖੋ।
ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ : ਨੌਜਵਾਨਾਂ ਤੇ ਕਿਸਾਨਾਂ ਦੇ ਵੱਡੇ ਕਾਫ਼ਲੇ ਦਿੱਲੀ ਬਾਰਡਰਾਂ ਉੱਤੇ ਪਹੁੰਚੇ
ਪੰਜਾਬ ਅਤੇ ਹਰਿਆਣਾ ਦੇ ਹਜ਼ਾਰਾਂ ਨੌਜਵਾਨ 23 ਮਾਰਚ ਨੂੰ ਦਿੱਲੀ ਦੇ ਵੱਖ ਵੱਖ ਬਾਰਡਰਾਂ ਉੱਤੇ ਪਹੁੰਚੇ ਕੇ ਭਾਰਤੀ ਅਜ਼ਾਦੀ ਘੁਲਾਟੀਏ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਹੇ ਹਨ।
23 ਮਾਰਚ 1931 ਨੂੰ ਅੰਗਰੇਜ਼ ਹਕੂਮਤ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਲਾਹੌਰ ਜੇਲ੍ਹ ਵਿਚ ਫ਼ਾਸੀ ਦਿੱਤੀ ਸੀ।
ਸਿੰਘੂ ਅਤੇ ਟਿਕਰੀ ਬਾਰਡਰਾਂ ਉੱਤੇ ਕਿਸਾਨ ਧਰਨਿਆਂ ਵਿਚ ਨੌਜਵਾਨਾਂ ਆਪੋ-ਆਪਣੀਆਂ ਜਥੇਬੰਦੀਆਂ ਦੇ ਰੰਗ-ਬਿਰੰਗੇ ਝੰਡੇ ਲੈਕੇ ਸਵੇਰ ਤੋਂ ਹੀ ਪਹੁੰਚਣੇ ਸ਼ੁਰੂ ਹੋ ਗਏ ਸਨ।
ਰੋਚਕ ਗੱਲ ਇਹ ਹੈ ਕਿ ਦਿੱਲੀ ਪਹੁੰਚਣ ਵਾਲਿਆਂ ਵਿਚ ਵੱਡੀ ਗਿਣਤੀ ਔਰਤਾਂ ਦੀ ਵੀ ਹੈ।
ਇਹ ਵੀ ਪੜ੍ਹੋ-
ਇਹ ਲੋਕ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਇਨਕਲਾਬ ਜਿੰਦਾਬਾਦ ਵਰਗੇ ਨਾਅਰੇ ਲਾ ਰਹੇ ਸਨ । ਇਸ ਸਮੇਂ ਸਾਰੇ ਬਾਰਡਰਾਂ ਜਿੱਥੇ ਕਿਸਾਨ ਧਰਨੇ ਚੱਲ ਰਹੇ ਹਨ ਉੱਥੇ ਕਿਸਾਨ ਅਤੇ ਨੌਜਵਾਨ ਆਗੂਆਂ ਵਲੋਂ ਤਕਰੀਕਾਂ ਕੀਤੀਆਂ ਜਾ ਰਹੀਆਂ ਹਨ।
ਦੇਖੋ ਦਿੱਲੀ ਦੇ ਸਿੰਘੂ ਅਤੇ ਟਿਕਰੀ ਬਾਰਡਰਾਂ ਦੀਆਂ ਕੁਝ ਤਸਵੀਰਾਂ
ਗਾਜ਼ੀਪੁਰ ਬਾਰਡਰ ’ਤੇ ਲੱਗਿਆ ‘ਪਗੜੀ ਲੰਗਰ’
ਭਾਰਤੀ ਅਜ਼ਾਦੀ ਘੁਲਾਟੀਏ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਗਾਜ਼ੀਪੁਰ ਬਾਰਡਰ ’ਤੇ ‘ਪਗੜੀ ਲੰਗਰ’ ਲਗਾਇਆ ਗਿਆ।
ਇਹ ਵੀ ਪੜ੍ਹੋ: