ਕੈਨੇਡਾ-ਯੂਐੱਸ ਸਰਹੱਦ ’ਤੇ ਨਵਜੰਮੇ ਬੱਚੇ ਸਣੇ 4 ਭਾਰਤੀਆਂ ਦੀ ਮੌਤ, ਭਾਰਤ ਨੇ ਰਾਜਦੂਤਾਂ ਤੋਂ ਮੰਗੀ ਰਿਪੋਰਟ - ਪ੍ਰੈੱਸ ਰੀਵਿਊ

ਬਰਫਬਾਰੀ
ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਇੱਕ ਬਿਆਨ ਜਾਰੀ ਕਰਕੇ ਕੈਨੇਡਾ-ਅਮਰੀਕਾ ਸਰਹੱਦ 'ਤੇ ਹੋਈ 4 ਭਾਰਤੀਆਂ ਦੀ ਮੌਤ 'ਤੇ ਦੁੱਖ ਜ਼ਾਹਿਰ ਕੀਤਾ ਹੈ।

ਉਨ੍ਹਾਂ ਆਪਣੇ ਟਵੀਟ 'ਚ ਲਿਖਿਆ, ''ਕੈਨੇਡਾ-ਅਮਰੀਕਾ ਸਰਹੱਦ 'ਤੇ ਇੱਕ ਨਵਜੰਮੇ ਬੱਚੇ ਸਮੇਤ 4 ਭਾਰਤੀ ਨਾਗਰਿਕਾਂ ਦੀ ਮੌਤ ਦੀ ਰਿਪੋਰਟ ਤੋਂ ਸਦਮੇ ਵਿੱਚ ਹਾਂ। ਅਸੀਂ ਅਮਰੀਕਾ ਅਤੇ ਕੈਨੇਡਾ ਵਿੱਚ ਆਪਣੇ ਰਾਜਦੂਤਾਂ ਨੂੰ ਸਥਿਤੀ 'ਤੇ ਤੁਰੰਤ ਜਵਾਬ ਦੇਣ ਲਈ ਕਿਹਾ ਹੈ।''

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਯੂਐੱਸ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਨੇ ਵੀ ਹਾਦਸੇ 'ਤੇ ਦੁੱਖ ਪ੍ਰਗਟਾਇਆ ਅਤੇ ਜੈਸ਼ੰਕਰ ਦੇ ਟਵੀਟ 'ਤੇ ਜਾਣਕਾਰੀ ਦਿੰਦਿਆਂ ਕਿਹਾ, ''ਇੱਕ ਮੰਦਭਾਗੀ ਅਤੇ ਦੁਖਦਾਈ ਘਟਨਾ। ਅਸੀਂ ਜਾਂਚ ਕਰ ਰਹੇ ਅਮਰੀਕੀ ਅਧਿਕਾਰੀਆਂ ਦੇ ਸੰਪਰਕ ਵਿੱਚ ਹਾਂ। @IndiainChicago ਤੋਂ ਇੱਕ ਕੌਂਸਲਰ ਟੀਮ ਤਾਲਮੇਲ ਕਰਨ ਅਤੇ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਅੱਜ ਮਿਨੀਸੋਟਾ ਜਾ ਰਹੀ ਹੈ।''

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਸੀਬੀਐੱਸ ਨਿਊਜ਼ ਦੀ ਖ਼ਬਰ ਮੁਤਾਬਕ, ਲੋਕਾਂ ਦਾ ਇੱਕ ਸਮੂਹ ਕੈਨੇਡਾ-ਅਮਰੀਕਾ ਦੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਦੌਰਾਨ ਇਹ ਹਾਦਸਾ ਵਾਪਰਿਆ। ਮਿਨੀਸੋਟਾ ਜ਼ਿਲ੍ਹੇ ਲਈ ਸੰਯੁਕਤ ਰਾਜ ਅਟਾਰਨੀ ਦੇ ਦਫ਼ਤਰ ਦੁਆਰਾ ਜਾਣਕਰੀ ਦਿੱਤੀ ਗਈ ਕਿ ਮਰਨ ਵਾਲੇ 4 ਚਾਰ ਲੋਕ ਭਾਰਤੀ ਸਨ ਜੋ ਬਾਕੀ ਸਮੂਹ ਤੋਂ ਵੱਖ ਹੋ ਗਏ ਸਨ।

ਇਹ ਹਾਦਸਾ ਬੁੱਧਵਾਰ ਨੂੰ ਵਾਪਰਿਆ ਅਤੇ ਇਸ ਮਾਮਲੇ ਵਿੱਚ ਫਲੋਰੀਡਾ ਦੇ ਸਟੀਵ ਸ਼ੈਂਡ ਨਾਮਕ ਇੱਕ ਵਿਅਕਤੀ ਨੂੰ ਮਨੁੱਖੀ ਤਸਕਰੀ ਦੇ ਇਲਜ਼ਾਮਾਂ ਵਿੱਚ ਹਿਰਾਸਤ 'ਚ ਵੀ ਲਿਆ ਗਿਆ ਹੈ।

ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਕਿਹਾ ਕਿ ਇਹ ਮੰਨਿਆ ਜਾ ਰਿਹਾ ਹੈ ਕਿ ਉਹ ਲੋਕ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਸਮੇਂ ਬਰਫੀਲੇ ਤੂਫ਼ਾਨ ਕਾਰਨ ਮਾਰੇ ਗਏ ਸਨ।

ਦਰਅਸਲ ਮਿਨੀਸੋਟਾ ਵਿੱਚ ਮੰਗਲਵਾਰ ਰਾਤ ਤੋਂ ਬੁੱਧਵਾਰ ਤੱਕ ਇੱਕ ਬਰਫੀਲੇ ਤੂਫ਼ਾਨ ਦੀ ਚੇਤਾਵਨੀ ਦਿੱਤੀ ਗਈ ਸੀ।

ਆਰਸੀਐੱਮਪੀ ਦੇ ਸਹਾਇਕ ਕਮਿਸ਼ਨਰ ਜੇਨ ਮੈਕਲੈਚੀ ਨੇ ਕਿਹਾ, "ਇਨ੍ਹਾਂ ਪੀੜਤਾਂ ਨੇ ਨਾ ਸਿਰਫ਼ ਠੰਡੇ ਮੌਸਮ ਦੀ ਮਾਰ ਝੱਲੀ, ਸਗੋਂ ਬਹੁਤ ਲੰਮੇ ਖੇਤਾਂ, ਭਾਰੀ ਬਰਫ਼ਬਾਰੀ ਅਤੇ ਘੁੱਪ ਹਨੇਰੇ ਦਾ ਵੀ ਸਾਹਮਣਾ ਕੀਤਾ।"

ਇਹ ਵੀ ਪੜ੍ਹੋ:

ਭਾਰਤ ਸਰਕਾਰ ਨੇ 35 ਯੂਟਿਊਬ ਚੈਨਲ ਕੀਤੇ ਬਲੌਕ

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ ਹੈ ਭਾਰਤ ਸਰਕਾਰ ਨੇ ਗਲਤ ਜਾਣਕਾਰੀ ਫੈਲਾਉਣ ਲਈ 35 ਯੂ-ਟਿਊਬ ਚੈਨਲ, ਦੋ ਟਵਿੱਟਰ ਅਕਾਊਂਟ, ਦੋ ਇੰਸਟਾਗ੍ਰਾਮ ਅਕਾਊਂਟ, ਦੋ ਵੈੱਬਸਾਈਟਾਂ ਅਤੇ ਇੱਕ ਫੇਸਬੁੱਕ ਅਕਾਊਂਟ ਨੂੰ ਬਲੌਕ ਕਰ ਦਿੱਤਾ ਹੈ।

ਖ਼ਬਰ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ, ਮੰਤਰਾਲੇ ਦੇ ਸੰਯੁਕਤ ਸਕੱਤਰ ਵਿਕਰਮ ਸਹਾਏ ਨੇ ਦੱਸਿਆ, "ਇਨ੍ਹਾਂ ਸਾਰੇ ਖਾਤਿਆਂ ਵਿੱਚ ਇੱਕ ਸਮਾਨ ਗੱਲ ਇਹ ਹੈ ਕਿ ਇਹ ਪਾਕਿਸਤਾਨ ਤੋਂ ਸੰਚਾਲਿਤ ਹੁੰਦੇ ਹਨ ਅਤੇ ਭਾਰਤ ਵਿਰੋਧੀ ਫਰਜ਼ੀ ਖ਼ਬਰਾਂ ਅਤੇ ਹੋਰ ਸਮੱਗਰੀ ਫੈਲਾਉਂਦੇ ਹਨ।"

ਇੰਟਰਨੈੱਟ
ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ

ਮੰਤਰਾਲੇ ਨੇ ਦੂਰਸੰਚਾਰ ਵਿਭਾਗ ਰਾਹੀਂ, ਸਬੰਧਤ ਸੋਸ਼ਲ ਮੀਡੀਆ ਵਿਚੋਲਿਆਂ ਅਤੇ ਇੰਟਰਨੈੱਟ ਸੇਵਾ ਦੇਣ ਵਾਲਿਆਂ ਨੂੰ ਇਨ੍ਹਾਂ ਸਾਰੇ ਖਾਤਿਆਂ ਨੂੰ ਬਲੌਕ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਮੰਤਰਾਲੇ ਨੇ ਕਿਹਾ, "ਬਲੌਕ ਕੀਤੇ ਖਾਤਿਆਂ ਵਿੱਚ ਭਾਰਤੀ ਹਥਿਆਰਬੰਦ ਬਲਾਂ, ਕਸ਼ਮੀਰ, ਦੂਜੇ ਦੇਸ਼ਾਂ ਨਾਲ ਭਾਰਤ ਦੇ ਵਿਦੇਸ਼ੀ ਸਬੰਧਾਂ ਅਤੇ ਸਾਬਕਾ ਸੀਡੀਐੱਸ ਬਿਪਿਨ ਰਾਵਤ ਦੀ ਮੌਤ ਬਾਰੇ ਸਮੱਗਰੀ ਹੈ।"

'ਸੱਚ ਨਹੀਂ' ਹਨ ਕੋਹਲੀ ਨੂੰ ਕਾਰਨ ਦੱਸੋ ਨੋਟਿਸ ਭੇਜਣ ਵਾਲੀਆਂ ਖਬਰਾਂ: ਗਾਂਗੁਲੀ

ਹਾਲ ਹੀ 'ਚ ਖ਼ਬਰਾਂ ਆ ਰਹੀਆਂ ਸਨ ਕਿ ਸੌਰਵ ਗਾਂਗੁਲੀ ਦੱਖਣੀ ਅਫਰੀਕਾ ਸੀਰੀਜ਼ ਤੋਂ ਪਹਿਲਾਂ ਵਿਰਾਟ ਕੋਹਲੀ ਨੂੰ ਕਾਰਨ ਦੱਸੋ ਨੋਟਿਸ ਭੇਜਣਾ ਚਾਹੁੰਦੇ ਹਨ, ਪਰ ਗਾਂਗੁਲੀ ਨੇ ਅਜਿਹੀ ਗੱਲ ਤੋਂ ਇਨਕਾਰ ਕੀਤਾ ਹੈ।

VIRAT KOHLI, ਵਿਰਾਟ ਕੋਹਲੀ

ਖ਼ਬਰ ਏਜੰਸੀ ਏਐੱਨਆਈ ਦੀ ਰਿਪੋਰਟ ਮੁਤਾਬਕ, ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਪ੍ਰਧਾਨ ਗਾਂਗੁਲੀ ਨੇ ਕਿਹਾ ਕਿ ਇਹ ਰਿਪੋਰਟਾਂ 'ਸੱਚ ਨਹੀਂ' ਨਹੀਂ ਹਨ।

ਵੀਰਵਾਰ ਨੂੰ ਮੀਡੀਆ ਵਿੱਚ ਰਿਪੋਰਟਾਂ ਸਾਹਮਣੇ ਆਈਆਂ ਸਨ ਕਿ ਸਾਬਕਾ ਟੈਸਟ ਕਪਤਾਨ ਨੇ ਜਨਤਕ ਖੇਤਰ ਵਿੱਚ ਵਨਡੇ ਕਪਤਾਨ ਦੇ ਤੌਰ 'ਤੇ ਉਨ੍ਹਾਂ ਨੂੰ ਹਟਾਉਣ ਦੀਆਂ ਘਟਨਾਵਾਂ ਬਾਰੇ ਗੱਲ ਕੀਤੀ ਸੀ, ਜਿਸ ਸਬੰਧੀ ਗਾਂਗੁਲੀ ਵਿਰਾਟ ਕੋਹਲੀ ਨੂੰ ਕਾਰਨ ਦੱਸੋ ਨੋਟਿਸ ਭੇਜਣਾ ਚਾਹੁੰਦੇ ਸਨ।

ਜਦੋਂ ਏਜੰਸੀ ਨੇ ਇਨ੍ਹਾਂ ਰਿਪੋਰਟਾਂ ਸਬੰਧੀ ਟਿੱਪਣੀ ਲਈ ਗਾਂਗੁਲੀ ਨਾਲ ਸੰਪਰਕ ਕੀਤਾ, ਤਾਂ ਉਨ੍ਹਾਂ ਨੇ ਜਵਾਬ ਦਿੱਤਾ: "ਸੱਚ ਨਹੀਂ।"

ਇਹ ਵੀ ਪੜ੍ਹੋ:

ਇਹ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)