ਹਰਿਆਣਾ ’ਚ ਵੀ ਭਾਰਤ ਬੰਦ ਦਾ ਅਸਰ, ਖਾਲੀ ਪਈਆਂ ਸੜਕਾਂ
ਹਰਿਆਣਾ ’ਚ ਵੀ ਖੇਤੀ ਕਾਨੂੰਨ ਦੇ ਵਿਰੋਧ ’ਚ ਰੋਸ ਮੁਜ਼ਾਹਰੇ ਜ਼ੋਰ ਸ਼ੋਰ ਨਾਲ ਹੋ ਰਹੇ ਹਨ।
ਭਾਰਤ ਬੰਦ ਤਹਿਤ ਸੜਕਾਂ ਖਾਲੀ ਪਈਆਂ ਹਨ। ਕਿਸਾਨਾਂ ਅਤੇ ਹੋਰ ਜਥੇਬੰਦੀਆਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।
ਤੁਸੀਂ ਇਸ ਵੈੱਬਸਾਈਟ ਦਾ ਸਿਰਫ਼-ਟੈਕਸਟ ਵਰਜ਼ਨ ਦੇਖ ਰਹੇ ਹੋ ਜੋ ਘੱਟ ਡਾਟਾ ਵਰਤਦਾ ਹੈ। ਸਾਰੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵੈੱਬਸਾਈਟ ਦਾ ਮੁੱਖ ਵਰਜ਼ਨ ਦੇਖੋ।
ਖੇਤੀ ਬਿੱਲਾਂ ਦੇ ਵਿਰੋਧ ਵਿੱਚ ਅੱਜ ਕਿਸਾਨ ਜੱਥੇਬੰਦੀਆਂ ਦੇ ਸਮਰਥਨ ਵਿੱਚ ਸਿਆਸੀ ਆਗੂ ਤੇ ਕਈ ਕਲਾਕਾਰ ਵੀ ਸੜਕਾਂ 'ਤੇ ਉੱਤਰੇ ਹਨ।
ਹਰਿਆਣਾ ’ਚ ਵੀ ਖੇਤੀ ਕਾਨੂੰਨ ਦੇ ਵਿਰੋਧ ’ਚ ਰੋਸ ਮੁਜ਼ਾਹਰੇ ਜ਼ੋਰ ਸ਼ੋਰ ਨਾਲ ਹੋ ਰਹੇ ਹਨ।
ਭਾਰਤ ਬੰਦ ਤਹਿਤ ਸੜਕਾਂ ਖਾਲੀ ਪਈਆਂ ਹਨ। ਕਿਸਾਨਾਂ ਅਤੇ ਹੋਰ ਜਥੇਬੰਦੀਆਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।
ਪੰਜਾਬ ਦੀਆਂ ਸਿਆਸੀ ਧਿਰਾਂ ਕਿਸਾਨਾਂ ਦੇ ਸਕੇ ਹੋਣ ਦੇ ਦਾਅਵੇ ਤਾਂ ਕਰ ਰਹੀਆਂ ਹਨ ਪਰ ਇਸ ਸੰਘਰਸ਼ ਵਿੱਚ ਉਨ੍ਹਾਂ ਦੇ ਨਿੱਜੀ ਮੁਫ਼ਾਦ ਕੀ ਹਨ
(ਰਿਪੋਰਟ - ਅਰਵਿੰਦ ਛਾਬੜਾ, ਐਡਿਟ - ਗੁਲਸ਼ਨ ਕੁਮਾਰ)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਭਾਜਪਾ ਵਰਕਰਾਂ ਨੂੰ ਗਰਾਊਂਡ ’ਚ ਜਾਣ ਅਤੇ ਕਿਸਾਨਾਂ ਨੂੰ ਖ਼ੇਤੀ ਕਾਨੂੰਨਾਂ ਬਾਰੇ ਸੌਖੇ ਸ਼ਬਦਾਂ ‘ਚ ਸਮਝਾਉਣ ਲਈ ਕਿਹਾ ਹੈ।
ਪੀਐੱਮ ਮੋਦੀ ਨੇ ਕਿਹਾ, “ਕਿਸਾਨਾਂ ਨੂੰ ਸਮਝਾਇਆ ਜਾਵੇ ਕਿ ਕਿਵੇਂ ਇਹ ਕਾਨੂੰਨ ਕਿਸਾਨਾਂ ਨੂੰ ਹੋਰ ਸ਼ਕਤੀ ਦੇਵੇਗਾ। ਸਾਡਾ ਗਰਾਊਂਡ ਕਨੈਕਟ ਕਾਨੂੰਨ ਨਾਲ ਜੁੜੀਆਂ ਸਾਰੀਆਂ ਅਫ਼ਵਾਹਾਂ ਅਤੇ ਝੂਠ ਨੂੰ ਖ਼ਤਮ ਕਰੇਗਾ।”
ਅਕਾਲੀ ਦਲ ਲੀਡਰ ਬਿਕਰਮ ਮਜੀਠਿਆ ਅੰਮ੍ਰਿਤਸਰ ਨੇੜੇ ਪਿੰਡ ਮਜੀਠਾ ‘ਚ ਕਿਸਾਨਾਂ ਦੇ ਹੱਕ ਲਈ ਧਰਨੇ ’ਚ ਸ਼ਾਮਿਲ ਹੋਏ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਲਈ ਖੜਾ ਹੋਇਆ ਹੈ।
ਉਨ੍ਹਾਂ ਕਿਹਾ, "ਅੱਜ ਤੱਕ ਕਿਸੀ ਨੇ ਵੀ ਕਿਸਾਨਾਂ ਲਈ ਕੇਂਦਰ ਦੀ ਕੁਰਸੀ ਨਹੀਂ ਛੱਡੀ। ਅਕਾਲੀ ਦਲ ਕਿਸਾਨਾਂ ਲਈ ਸੌ ਕੁਰਸੀਆਂ ਕੁਰਬਾਨ ਕਰ ਸਕਦਾ ਹੈ।”
ਅੱਜ ਦੇਸ਼ ਭਰ 'ਚ ਖੇਤੀ ਕਾਨੂੰਨ ਦੇ ਖ਼ਿਲਾਫ਼ ਰੋਸ ਮੁਜ਼ਾਹਰੇ ਹੋ ਰਹੇ ਹਨ, ਟ੍ਰੈਕਟਰ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰਦਰਸ਼ਨਾਂ ‘ਚ ਔਰਤਾਂ ਦੀ ਸ਼ਮੂਲਿਅਤ ਵੀ ਵੱਡੇ ਪੱਧਰ 'ਚ ਵੇਖੀ ਜਾ ਰਹੀ ਹੈ।
ਇਹ ਤਸਵੀਰਾਂ ਨਾਭਾ ਦੀਆਂ ਹਨ ਜਿਥੇ ਵੱਡੀ ਗਿਣਤੀ ’ਚ ਔਰਤਾਂ ਨਜ਼ਰ ਆਈਆਂ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਸਾਡੇ ਸਮਾਜ ਦੀ ਰੀੜ ਦੀ ਹੱਡੀ ਹਨ।
ਉਨ੍ਹਾਂ ਕਿਹਾ, “ਇਹ ਸਮਾਂ ਹੈ ਕਿ ਅਸੀਂ ਸਾਡੇ ਇਸ ਕਾਨੂੰਨ ਦੇ ਖ਼ਿਲਾਫ਼ ਇਕੱਠੇ ਹੋਈਏ ਤਾਂਕਿ ਕੇਂਦਰ ਸਰਕਾਰ ਨੂੰ ਇਹ ਬਿੱਲ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇ।”
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਕਿਸਾਨਾਂ ਦੇ ਹੱਕ ’ਚ ਆਵਾਜ਼ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਜੀਐੱਸਟੀ ਨੇ ਉਦਯੋਗਾਂ ਨੂੰ ਤਬਾਹ ਕਰ ਦਿੱਤਾ ਅਤੇ ਹੁਣ ਨਵਾਂ ਖੇਤੀ ਕਾਨੂੰਨ ਕਿਸਾਨਾਂ ਨੂੰ ਗੁਲਾਮ ਬਨਾਉਣ ਲਈ ਲਿਆਂਦਾ ਗਿਆ ਹੈ।
ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ ਕਰਦੇ ਹਨ।
ਖੇਤੀਬਾੜੀ ਬਿਲਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ ਪੰਜਾਬ ਦੀ ਮਨੋਰੰਜਨ ਇੰਡਸਟਰੀ ਦੇ ਕਈ ਨਾਂਅ ਆਏ ਹਨ। ਇਸੇ ਪ੍ਰੰਸਗ ਵਿੱਚ ਗਾਇਕ ਰਣਜੀਤ ਬਾਵਾ, ਹਰਭਜਨ ਮਾਨ ਤੇ ਕੁਲਵਿੰਦਰ ਬਿੱਲਾ ਨਾਭਾ ਪਹੁੰਚੇ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਬੰਦ ਦੌਰਾਨ ਕਾਨੂੰਨ ਦੀ ਪਾਲਣਾ ਕਰਨ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਸੰਬੰਧੀ ਗਾਈਡਲਾਈਨਸ ਦਾ ਧਿਆਨ ਰੱਖਣ ਦੀ ਅਪੀਲ ਵੀ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਰਾਜਨੀਤਿਕ ਲੜਾਈ ਲੜਨ ਨੂੰ ਤਿਆਰ ਹਨ।
ਬਰਨਾਲਾ ਦੇ ਪਿੰਡ ਭੈਣੀ ਜੱਸਾ ਵਿੱਚ ਖੇਤੀ ਬਿੱਲਾਂ ਦੇ ਵਿਰੋਧ ’ਚ ਕਿਸਾਨ ਔਰਤਾਂ ਨੇ ਵੀ ਤਿਆਰੀ ਖਿੱਚ ਲਈ ਹੈ।
ਵੱਡੀ ਗਿਣਤੀ ਵਿੱਚ ਔਰਤਾਂ ਵੀ ਇਨ੍ਹਾਂ ਰੋਸ ਮੁਜ਼ਾਹਰਿਆਂ ਦਾ ਹਿੱਸਾ ਬਣ ਰਹੀਆਂ ਹਨ।
ਸ਼ੰਭੂ ਬਾਰਡਰ ‘ਤੇ ਵੱਡੀ ਗਿਣਤੀ ’ਚ ਕਿਸਾਨ ਅਤੇ ਉਨ੍ਹਾਂ ਦੇ ਸਮਰਥਕ ਲਾਮਬੰਦ ਹੋ ਗਏ ਹਨ। ਹੱਥਾਂ ’ਚ ਪੋਸਟਰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਖੇਤੀ ਬਿੱਲ ਦੇ ਵਿਰੋਧ 'ਚ ਦੇਸ਼ ਭਰ ਦੇ ਕਿਸਾਨ ਲਾਮਬੰਦ ਹੋ ਗਏ ਹਨ। ਅੰਮ੍ਰਿਤਸਰ 'ਚ ਭਾਰੀ ਪੁਲਿਸ ਬੱਲ ਤਾਇਨਾਤ ਕੀਤਾ ਗਿਆ ਹੈ।
ਖ਼ਬਰ ਏਜੰਸੀ ਏਐੱਨਆਈ ਨਾਲ ਗੱਲਬਾਤ ਕਰਦਿਆਂ ਏਸੀਪੀ ਸੋਮਨਾਥ ਨੇ ਕਿਹਾ ਕਿ ਹਰ ਕ੍ਰਾਸ ਰੋਡ 'ਤੇ ਪੁਲਿਸ ਬੱਲ ਤਾਇਨਾਤ ਕੀਤਾ ਗਿਆ ਹੈ। ਪੁਲਿਸ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ ਤਾਂਕਿ ਕੋਈ ਵੀ ਅਨਸੁਖਾਂਵੀ ਘਟਨਾ ਨਾ ਵਾਪਰੇ।
ਇਸ ਤਰ੍ਹਾਂ ਹੀ ਜਲੰਧਰ 'ਚ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਨੂੰ ਭਾਰਤੀ ਕਿਸਾਨ ਯੂਨੀਅਨ ਅਤੇ ਰੈਵੂਲੁਸ਼ਨਰੀ ਮਾਰਕਸਿਸਟ ਪਾਰਟੀ ਆਫ਼ ਇੰਡੀਆ ਵਲੋਂ ਬੰਦ ਕੀਤਾ ਗਿਆ ਹੈ।
ਨਵੇਂ ਖੇਤੀ ਕਾਨੂੰਨਾਂ ਕਾਰਨ ਪੰਜਾਬ ਦੀ ਗਰਮਾਈ ਹੋਈ ਰਾਜਨੀਤੀ ਇਹ ਸਵਾਲ ਸਭ ਦੀ ਜ਼ੁਬਾਨ 'ਤੇ ਹੈ ਕਿ ਕੀ ਹਰਸਿਮਰਤ ਬਾਦਲ ਦੇ ਕੇਂਦਰੀ ਮੰਤਰੀ ਵੱਜੋਂ ਅਸਤੀਫ਼ੇ ਨੇ ਅਕਾਲੀ ਦਲ ਨੂੰ ਸੂਬੇ ਦੇ ਸਿਆਸੀ ਗਲਿਆਰੇ ਵਿੱਚ ਵਾਪਸੀ ਕਰਨ ਦਾ ਮੌਕਾ ਦੇ ਦਿੱਤਾ ਹੈ।
ਖੇਤੀ ਦੇ ਨਵੇਂ ਬਿਲਾਂ ਉੱਤੇ ਪੰਜਾਬ ਦੀਆਂ ਜ਼ਿਆਦਾਤਰ ਰਾਜਨੀਤਿਕ ਪਾਰਟੀਆਂ ਇੱਕ ਪਾਸੇ ਹੋ ਗਈਆਂ ਹਨ ਯਾਨਿ ਕਿ ਇਹਨਾਂ ਬਿੱਲਾਂ ਦੇ ਵਿਰੋਧ 'ਚ, ਹਰਸਿਮਰਤ ਬਾਦਲ ਨੇ ਤਾਂ ਅਸਤੀਫ਼ਾ ਦਿੱਤਾ ਹੀ ਹੈ ਨਵਜੋਤ ਸਿੱਧੂ ਸਮੇਤ ਕਈ ਆਗੂ ਸੜਕਾਂ 'ਤੇ ਕਿਸਾਨਾਂ ਨਾਲ ਪ੍ਰਦਰਸ਼ਨ ਕਰ ਰਹੇ ਹਨ।
ਸੂਬੇ ਦੀ ਰਾਜਨੀਤੀ ਇਸ ਵੇਲੇ ਕਿਸਾਨੀ ਦੇ ਆਲ਼ੇ ਦੁਆਲੇ ਘੁੰਮ ਰਹੀ ਹੈ, ਪਹਿਲਾਂ ਜਾਣਦੇ ਹਾਂ ਕਿ ਕਿਹੜੀ ਪਾਰਟੀ ਕਿਥੇ ਖੜੀ ਹੈ ਤੇ ਅੱਗੇ ਕੀ ਕਰ ਸਕਦੀ ਹੈ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।
ਕਿਸਾਨ ਧਰਨਿਆਂ ਵਿਚ ਪੁਰਸ਼ਾਂ ਦੇ ਨਾਲ ਇਸ ਵਾਰ ਮਹਿਲਾਵਾਂ ਵੀ ਵੱਡੀ ਗਿਣਤੀ ਪਹੁੰਚ ਕੇ ਆਪਣੀ ਹਾਜ਼ਰੀ ਭਰ ਰਹੀਆਂ ਹਨ।
ਇਨ੍ਹਾਂ ਨਵੇਂ ਖੇਤੀ ਬਿੱਲਾਂ ਬਾਰੇ ਕਿਸਾਨਾਂ ਨੂੰ ਕੀ ਹਨ ਖ਼ਦਸ਼ੇ?
ਪੂਰੀ ਖ਼ਬਰ ਪੜ੍ਹਨ ਲਈ ਕਲਿੱਕ ਕਰੋ।
ਸਾਡੇ ਲਾਈਵ ਪੇਜ 'ਤੇ ਤੁਹਾਡਾ ਸੁਆਗਤ ਹੈ। ਕਿਸਾਨਾਂ ਵੱਲੋ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਈ ਥਾਵਾਂ 'ਤੇ ਪ੍ਰਦਰਸ਼ਨ ਕੀਤੇ ਜਾਣ ਦੀ ਤਿਆਰੀ ਹੈ। ਸਿਆਸੀ ਪਾਰਟੀਆਂ ਤੇ ਕਈ ਕਲਾਕਾਰ ਵੀ ਕਿਸਾਨਾਂ ਦੇ ਸਮਰਥਨ ਵਿੱਚ ਸੜਕਾਂ 'ਤੇ ਉਤਰਨਗੇ। ਅਸੀਂ ਤੁਹਾਨੂੰ ਲਾਈਵ ਅਪਡੇਟਸ ਰਾਹੀਂ ਮੁੱਖ ਘਟਨਾਵਾਂ ਤੋਂ ਜਾਣੂ ਕਰਾਵਾਂਗੇ।