ਟਰੰਪ ਨੇ ਮਿਡਟਰਮ ਚੋਣਾਂ ਦੇ ਨਤੀਜਿਆਂ ਬਾਰੇ ਕੀ ਕਿਹਾ
ਟਰੰਪ ਨੇ ਮਿਡਟਰਮ ਚੋਣਾਂ ਦੇ ਨਤੀਜਿਆਂ ਬਾਰੇ ਕੀ ਕਿਹਾ
ਪ੍ਰਕਾਸ਼ਿਤ
ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਰਿਪਬਲਿਕਨ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਇਹ ਮੰਨਿਆ ਕਿ ਅਮਰੀਕਾ ਦੀਆਂ ਮਿਡਟਰਮ ਚੋਣਾਂ ਵਿੱਚ ਡੈਮੋਕ੍ਰੈਟਸ ਨੇ "ਚੰਗਾ ਕੰਮ" ਕੀਤਾ ਹੈ।
ਇਨ੍ਹਾਂ ਚੋਣਾਂ ਵਿੱਚ ਡੈਮੋਕ੍ਰੈਟਸ ਨੇ ਸੀਨੇਟ ਅਤੇ ਹਾਊਸ ਆਫ਼ ਰਿਪ੍ਰਜ਼ੈਂਟੇਟਿਵਜ਼, ਦੋਵਾਂ 'ਤੇ ਆਪਣਾ ਕੰਟਰੋਲ ਹਾਸਿਲ ਕਰਕੇ ਵੱਡੀ ਜਿੱਤ ਦਰਜ ਕੀਤੀ ਹੈ।
ਮੰਗਲਵਾਰ, 3 ਨਵੰਬਰ ਨੂੰ ਫ਼ੌਕਸ ਨਿਊਜ਼ ਨਾਲ ਇੱਕ ਇੰਟਰਵਿਊ ਵਿੱਚ ਟਰੰਪ ਨੇ ਕਿਹਾ ਕਿ ਡੈਮੋਕ੍ਰੈਟਸ ਉਨ੍ਹਾਂ ਕੋਲ ਅਜਿਹੇ ਕਾਨੂੰਨ (ਲੇਜਿਸਲੇਸ਼ਨ) ਭੇਜਣਗੇ, ਜਿਨ੍ਹਾਂ ਨੂੰ ਉਹ "ਪਾਗਲਪਣ" ਮੰਨਦੇ ਹਨ ਅਤੇ ਉਹ ਉਨ੍ਹਾਂ 'ਤੇ ਵੀਟੋ ਦੀ ਵਰਤੋਂ ਕਰਨਗੇ।
ਆਪਣੇ 'ਟਰੂਥ ਸੋਸ਼ਲ' ਪਲੇਟਫਾਰਮ 'ਤੇ ਇੱਕ ਵੱਖਰੀ ਪੋਸਟ ਵਿੱਚ ਟਰੰਪ ਨੇ ਆਪਣੀ ਹੀ ਰਿਪਬਲਿਕਨ ਪਾਰਟੀ ਦੇ ਕੁਝ ਉਮੀਦਵਾਰਾਂ ਦੀ ਆਲੋਚਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਉਹ ਖ਼ੁਦ ਚੋਣ ਮੈਦਾਨ ਵਿੱਚ ਹੁੰਦੇ, ਤਾਂ ਇਹ ਉਮੀਦਵਾਰ "ਭਾਰੀ ਬਹੁਮਤ ਨਾਲ ਜਿੱਤ ਜਾਂਦੇ!"
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ



